ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਨੇ ਕਰੀਬ ਛੇ ਸਾਲਾਂ ਬਾਅਦ ਮੁੜ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਦੋਵੇਂ ਪਾਰਟੀਆਂ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨਗੀਆਂ।
ਨਵੀਂ ਦਿੱਲੀ ਸਥਿਤ ਭਾਜਪਾ ਮੁੱਖ ਦਫ਼ਤਰ ਵਿਖੇ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੌਜੂਦ ਰਹੇ।
ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਦੋਵੇਂ ਪਾਰਟੀਆਂ ਮਿਲ ਕੇ ਲੜਨਗੀਆਂ। ਉਨ੍ਹਾਂ ਨੇ ਅਕਾਲੀ ਦਲ ਦੀ ਐਨਡੀਏ ਵਿੱਚ ਵਾਪਸੀ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਐਨਡੀਏ ਦਾ ਸਭ ਤੋਂ ਪੁਰਾਣਾ ਸਾਥੀ ਰਿਹਾ ਹੈ ਅਤੇ ਇਸ ਦੀ ਵਾਪਸੀ ਨਾਲ ਗਠਜੋੜ ਮੁੜ ਮਜ਼ਬੂਤ ਹੋਵੇਗਾ।
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨਗੇ
ਅਮਿਤ ਸ਼ਾਹ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਵਿੱਚ ਹਿੰਦੂ-ਸਿੱਖ ਭਾਈਚਾਰੇ ਦੀ ਏਕਤਾ ਦਾ ਪ੍ਰਤੀਕ ਬਣੇਗਾ। ਦੋਵੇਂ ਪਾਰਟੀਆਂ ਪੰਜਾਬ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਚੋਣ ਮਨੋਰਥ ਪੱਤਰ ਵੀ ਤਿਆਰ ਕਰਨਗੀਆਂ।
ਜ਼ਿਕਰਯੋਗ ਹੈ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਸਤੰਬਰ 2020 ਵਿੱਚ ਉਸ ਸਮੇਂ ਟੁੱਟ ਗਿਆ ਸੀ, ਜਦੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਆਪਣੇ ਮੰਤਰੀ ਦਾ ਅਸਤੀਫ਼ਾ ਦੇਣ ਤੋਂ ਬਾਅਦ ਐਨਡੀਏ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਸੀ।
ਦੋਵਾਂ ਪਾਰਟੀਆਂ ਦਾ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਰਿਹਾ ਹੈ। ਸਾਲ 1997, 2007 ਅਤੇ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਗਠਜੋੜ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ।
ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਨਾਲ ਪੰਜਾਬ ਦਾ ਸਿਆਸੀ ਸਮੀਕਰਨ ਬਦਲਣ ਦੀ ਸੰਭਾਵਨਾ ਹੈ।
ਮੋਗਾ ਰੈਲੀ ‘ਤੇ ਵੀ ਰਹੇਗੀ ਨਜ਼ਰ
ਇਸ ਗਠਜੋੜ ਦੇ ਐਲਾਨ ਤੋਂ ਬਾਅਦ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਅਕਾਲੀ ਦਲ ਦੀ ਵਿਸ਼ਾਲ ਰੈਲੀ ਵੀ ਸਿਆਸੀ ਤੌਰ ‘ਤੇ ਅਹਿਮ ਹੋ ਗਈ ਹੈ। ਇਹ ਰੈਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ ਹੋਣ ਅਤੇ ਸੰਬੋਧਨ ਕਰਨ ਦੀਆਂ ਵੀ ਚਰਚਾਵਾਂ ਹਨ। ਹਾਲਾਂਕਿ ਉਨ੍ਹਾਂ ਦੀ ਸ਼ਮੂਲੀਅਤ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਹਨ ਕਿ ਦੋਵੇਂ ਪਾਰਟੀਆਂ 2027 ਦੀਆਂ ਚੋਣਾਂ ਲਈ ਸੀਟਾਂ ਦੀ ਵੰਡ ਅਤੇ ਸਾਂਝੀ ਚੋਣ ਰਣਨੀਤੀ ਨੂੰ ਕਿਸ ਤਰ੍ਹਾਂ ਅੰਤਿਮ ਰੂਪ ਦਿੰਦੀਆਂ ਹਨ।
Related
ਛੇ ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ

Share this:
Like this:
Related