ਮੋਗਾ: ਪੰਜਾਬ ਦੀ ਸਿਆਸਤ ਵਿੱਚ 8 ਦਸੰਬਰ ਨੂੰ ਹੋਣ ਵਾਲੀ ਮੋਗਾ ਰੈਲੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ਦੀ ਕਿਲੀ ਚਹਿਲਾਂ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜੇਕਰ ਪ੍ਰਧਾਨ ਮੰਤਰੀ ਇਸ ਰੈਲੀ ਵਿੱਚ ਸ਼ਿਰਕਤ ਕਰਦੇ ਹਨ ਤਾਂ ਇਹ ਪੰਜਾਬ ਵਿੱਚ ਉਨ੍ਹਾਂ ਦੀ ਇੱਕ ਅਹਿਮ ਸਿਆਸੀ ਮੌਜੂਦਗੀ ਹੋਵੇਗੀ।
ਇਹ ਰੈਲੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਰੈਲੀ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਚੁੱਕੇ ਹਨ।
ਅਕਾਲੀ-ਭਾਜਪਾ ਨੇੜਤਾ ਵਿਚਕਾਰ ਮੋਦੀ ਦੇ ਦੌਰੇ ਦੀ ਚਰਚਾ
ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਮੁੜ ਨੇੜੇ ਆਉਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਅਜਿਹੇ ਵਿੱਚ 8 ਦਸੰਬਰ ਦੀ ਰੈਲੀ ਵਿੱਚ ਪ੍ਰਧਾਨ ਮੰਤਰੀ ਦੀ ਸੰਭਾਵਿਤ ਸ਼ਮੂਲੀਅਤ ਨੂੰ ਖਾਸ ਅਹਿਮੀਅਤ ਦਿੱਤੀ ਜਾ ਰਹੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਅਕਾਲੀ ਦਲ ਦੇ ਇੱਕ ਆਗੂ ਨੇ ਵੀ ਉਮੀਦ ਜਤਾਈ ਹੈ ਕਿ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਰੈਲੀ ਨੂੰ ਸੰਬੋਧਨ ਕਰ ਸਕਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਹਾਲਾਂਕਿ, ਪ੍ਰਧਾਨ ਮੰਤਰੀ ਦਫ਼ਤਰ ਜਾਂ ਭਾਜਪਾ ਵੱਲੋਂ ਉਨ੍ਹਾਂ ਦੇ 8 ਦਸੰਬਰ ਦੇ ਮੋਗਾ ਦੌਰੇ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਜੇਕਰ ਨਰਿੰਦਰ ਮੋਦੀ ਇਸ ਰੈਲੀ ਵਿੱਚ ਪਹੁੰਚਦੇ ਹਨ ਤਾਂ ਉਨ੍ਹਾਂ ਦੇ ਸੰਬੋਧਨ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਦਿੱਤੇ ਜਾਣ ਵਾਲੇ ਸੰਦੇਸ਼ ‘ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਰਹਿਣਗੀਆਂ।
Related
8 ਦਸੰਬਰ ਨੂੰ ਮੋਗਾ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Share this:
Like this:
Related